ਅੰਮ੍ਰਿਤਸਰ:
ਜੰਗ ਬੰਦੀ ਦੀ ਖਬਰ ਸੁਣਦਿਆਂ ਹੀ ਲੋਕਾਂ ਵਿੱਚ ਰਾਹਤ ਮਹਿਸੂਸ ਕੀਤੀ ਜਾਣ ਲੱਗੀ। ਪਰ ਜਿਉਂ ਹੀ ਰਾਤ ਦਾ ਸਮਾਂ ਹੋਇਆ ਤਾਂ ਪਾਕਿਸਤਾਨ ਵੱਲੋਂ ਫਿਰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ l ਜਿਸ ਨੂੰ ਦੇਖਦੇ ਹੋਇਆ ਜਿੱਥੇ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਬਲੈਕ ਆਊਟ ਕੀਤਾ ਗਿਆ। ਉਥੇ ਹੀ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੀ ਰਾਤ 9:30 ਵਜੇ ਤੋਂ ਲੈ ਕੇ ਸਵੇਰੇ ਸਾਢੇ 4 ਵਜੇ ਤੱਕ ਬਲੈਕ ਆਊਟ ਕੀਤਾ ਗਿਆ | ਡੀਸੀ ਅੰਮ੍ਰਿਤਸਰ ਵੱਲੋਂ ਸਵੇਰੇ 8:30 ਵਜੇ ਲੋਕਾਂ ਨੂੰ ਆਮ ਵਾਂਗ ਕੰਮ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ । ਉਨ੍ਹਾਂ ਨੇ ਲੋਕਾਂ ਨੂੰ ਆਪਣੀਆਂ ਆਮ ਗਤੀਵਿਧੀਆਂ ਮੁੜ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸਰਕਾਰ ਦਾ ਸਹਿਯੋਗ ਕਰਨ ਲਈ ਧੰਨਵਾਦ ਵੀ ਕੀਤਾ।
