, ਬੰਗਲਾਦੇਸ਼ : ਮੁਹੰਮਦ ਯੂਨਸ ਦੀ ਅਗਵਾਈ ਵਾਲੀ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਸ਼ੇਖ ਹਸੀਨਾ ਦੀ ਰਾਜਨੀਤਿਕ ਪਾਰਟੀ ਅਵਾਮੀ ਲੀਗ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫ਼ੈਸਲਾ ਸਾਰੇ ਸਰਕਾਰੀ ਸਲਾਹਕਾਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਬੰਗਲਾਦੇਸ਼ ਦੀ ਕਾਰਜਕਾਰੀ ਸਰਕਾਰ ਨੇ ਇਹ ਫ਼ੈਸਲਾ ਵੱਡੇ ਪੱਧਰ ‘ਤੇ ਹੋਏ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਲਿਆ ਹੈ। ਇਸ ਤੋਂ ਪਹਿਲਾਂ ਕੱਟੜਪੰਥੀਆਂ ਨੇ ਇੱਕ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਕਿਹਾ ਸੀ ਕਿ ਸਰਕਾਰ ਨੂੰ ਇਸ ਬਾਰੇ ਜਲਦੀ ਹੀ ਫ਼ੈਸਲਾ ਲੈਣਾ ਚਾਹੀਦਾ ਹੈ।ਇਸ ਤੋਂ ਪਹਿਲਾਂ, ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਨੂੰ ਪ੍ਰਦਰਸ਼ਨਕਾਰੀਆਂ ਨੇ ਕੁਝ ਸਮਾਂ ਦਿੱਤਾ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਵਾਮੀ ਲੀਗ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਨਹੀਂ ਤਾਂ ਮੁਹੰਮਦ ਯੂਨਸ ਦੇ ਘਰ, ਯਮੁਨਾ ਭਵਨ ਵੱਲ ਮਾਰਚ ਕੱਢਿਆ ਜਾਵੇਗਾ। ਕੁਝ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਪਾਬੰਦੀਆਂ ਲਗਾਉਣ ਦਾ ਇਹ ਫ਼ੈਸਲਾ ਨਾ ਲਿਆ ਹੁੰਦਾ ਤਾਂ ਸਥਿਤੀ ਕਾਬੂ ਤੋਂ ਬਾਹਰ ਹੋ ਸਕਦੀ ਸੀ।
ਯੂਨਸ ਨੂੰ ਕੱਟੜਪੰਥੀਆਂ ਵੱਲੋਂ ਵੱਡੀ ਚਿਤਾਵਨੀ
